ਸਾਕਾ ਕੋਟਕਪੂਰਾ ਅਤੇ ਸਾਕਾ ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸ.ਇ.ਟੀ.) ਵੱਲੋਂ ਪੇਸ਼ ਕੀਤੇ ਗਏ ਚਲਾਣ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਵਿਉਂਤਬੰਦ ਕਰਨ ਲਈ ਜ਼ਿੰਮੇਵਾਰ ਠਹਿਰਾਉਣ ਉੱਤੇ ਟਿੱਪਣੀ ਕਰਦਿਆਂ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਨਾਂ ਨੂੰ ਹਿਰਾਸਤ ਵਿੱਚ ਲੈ ਕੇ ਸਾਰੀ ਸਾਜਿਸ਼ ਨੂੰ ਬੇਨਕਾਬ ਕਰੇ।
ਭਾਰਤੀ ਚੋਣ ਕਮਿਸ਼ਨ ਵੱਲੋਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਤਬਦੀਲ ਕਰਨ ਦੇ ਕੀਤੇ ਗਏ ਹੁਕਮਾਂ ਤੋਂ ਬਾਅਦ ਐਤਵਾਰ ਸ਼ਾਮ ਨੂੰ ਆਰਸ਼ ਚੋਣ ਜਾਬਤਾ ਚੁੱਕੇ ਜਾਣ ਤੋਂ ਸੋਮਵਾਰ ਨੂੰ ਪੰਜਾਬ ਸਰਕਾਰ ਨੇ ਮੁੜ ਪਲਟ ਦਿੱਤੇ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਰਾਜ ਦੌਰਾਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵਾਪਰੇ ਸਾਕਿਆਂ ਦੀ ਜਾਂਚ ਕਰਨ ਲਈ ਬਣਾਈ ਪੰਜਾਬ ਸਰਕਾਰ ਵਲੋਂ ਗਈ "ਸਪੈਸ਼ਲ ਇਨਵੈਸਟੀਗੇਸ਼ਨ ਟੀਮ" (ਸ.ਇ.ਟੀ.) ਵਿਚ ਕੰਵਰ ਵਿਜੈ ਪ੍ਰਤਾਮ ਦੀ ਮੁੜ ਵਾਪਸੀ ਦੇ ਹੁਕਮ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਤੇ ਘਰੇਲੂ ਮਾਮਲਿਆਂ ਦੇ ਮੰਤਰੀ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ।