ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਮਾਝੇ ਦੇ ਕੁਝ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਫੁੱਟ ਦਾ ਸ਼ਿਕਾਰ ਚੱਲ ਰਹੀ ਆਮ ਆਦਮੀ ਪਾਰਟੀ ਵਿਚਾਲੇ ਲੋਕ ਸਭਾ ਚੋਣਾਂ ਵਾਸਤੇ ਗੱਠਜੋੜ ਬਣਾਉਣ ਬਾਰੇ ਗੱਲਬਾਤ ਟੁੱਟ ਚੁੱਕੀ ਹੈ।
ਜਿਨ੍ਹਾਂ 12 ਸੀਟਾਂ ਬਾਰੇ ਸਹਿਮਤੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਸ ਵਿਚੋਂ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 3 ਹਲਕਿਆਂ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ; ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ 3 ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ; ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 3 ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ; ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਅਤੇ ਆਰਸੀਪੀਆਈ ਨੂੰ ਗੁਰਦਾਸਪੁਰ ਦਿੱਤੇ ਗਏ ਹਨ।
ਅਗਲੇ ਮਹੀਨਿਆਂ ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਸੱਤ ਸੀਟਾਂ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤੇ ਦੀ ਗੱਲ ਨਾ ਬਣਨ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਵਲੋਂ 7 ਵਿਚੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।
« Previous Page