Tag Archive "nitin-gadkari"

ਪਾਣੀਆਂ ਦੇ ਮਾਮਲੇ ‘ਚ ਕੇਂਦਰ ਦੇ ਹਮਲਾਵਰ ਰੁਖ ‘ਤੇ ਪੰਜਾਬ ਸਰਕਾਰ ਖਾਮੋਸ਼ ਕਿਉਂ? (ਲੇਖਕ- ਗੁਰਪ੍ਰੀਤ ਸਿੰਘ ਮੰਡਿਆਣੀ)

ਹਿਮਾਚਲ ਦਾ ਮੁੱਖ ਮੰਤਰੀ ਪੰਜਾਬ ਦੀ ਰਾਜਧਾਨੀ 'ਚ ਆ ਕੇ ਪੰਜਾਬ ਤੋਂ ਦਰਿਆਈ ਪਾਣੀ ਦੇ ਪੈਸੇ ਵਸੂਲਣ ਦੀ ਬਿਲਕੁਲ ਨਿਹੱਕੀ ਗੱਲ ਕਰਦਾ ਹੈ। ਪਰ ਪੰਜਾਬ ਸਰਕਾਰ ਵਲੋਂ ਉਹਨੂੰ ਠੋਕਵਾ ਜਵਾਬ ਦੇਣਾ ਗੱਲ ਤਾਂ ਦੂਰ ਦੀ ਰਹੀ ਬਲਕਿ ਚੂੰ ਵੀ ਨਹੀਂ ਕੀਤੀ। ਹਾਲਾਂਕਿ ਪੰਜਾਬ ਦੀ ਰਾਜਗੱਦੀ 'ਤੇ ਉਹ ਕੈਪਟਨ ਅਮਰਿੰਦਰ ਸਿੰਘ ਕਾਬਜ਼ ਹੈ ਜੀਹਨੂੰ ਕਾਂਗਰਸੀ ਬੜੇ ਫ਼ਖ਼ਰ ਨਾਲ ਪੰਜਾਬ ਦੇ ਪਾਣੀਆਂ ਦਾ ਰਾਖਾ ਕਹਿੰਦੇ ਰਹੇ ਹਨ। ਦੂਜੇ ਪਾਸੇ ਪਾਣੀਆਂ ਖ਼ਾਤਰ ਵੱਡੀ ਤੋਂ ਵੱਡੀ ਕੁਰਬਾਨੀ ਕਰਨ ਦੇ ਦਮਗਜ਼ੇ ਮਾਰਨ ਵਾਲੇ ਬਾਦਲ ਸਾਹਿਬ ਵੀ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਪੰਜਾਬ ਵਿਰੋਧੀ ਐਲਾਨ ਨੂੰ ਚੱੁਪ ਚਾਪ ਜਰ ਗਏ ਨੇ।

ਪੰਜਾਬ ਦੇ ਦਰਿਆਈ ਪਾਣੀ ਨੂੰ ਹੁਣ ਉਤਰਾਖੰਡ ਵਿਚ ਬੰਨ੍ਹ ਮਾਰ ਕੇ ਹਰਿਆਣੇ ਰਾਜਸਥਾਨ ਨੂੰ ਦੇਣ ਦੀ ਤਿਆਰੀ

ਪੰਜਾਬ ਦੇ ਦਰਿਆਈ ਪਾਣੀਆਂ ਦੇ ਕੁਦਰਤੀ ਵਹਾਅ ਨੂੰ ਬਦਲਣ ਦੀਆਂ ਭਾਰਤੀ ਸਾਜਿਸ਼ਾਂ ਦਾ ਅੱਜ ਇਕ ਹੋਰ ਵੱਡਾ ਸੰਕੇਤ ਮਿਲਿਆ ਜਦੋਂ ਹਰਿਆਣਾ ਦੇ ਰੋਹਤਕ ਵਿਚ ਐਗਰੀ ਲੀਡਰਸ਼ਿਪ ਸਮਿਟ 2018 ਨੂੰ ਸੰਬੋਧਨ ਕਰਦਿਆਂ ਭਾਰਤ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਸਰਕਾਰ ਪਾਕਿਸਤਾਨ ਨੂੰ ਜਾਂਦੇ ਦਰਿਆਵਾਂ ਦਾ ਪਾਣੀ ਉਤਰਾਖੰਡ ਵਿਚ ਤਿੰਨ ਵੱਡੇ ਡੈਮ ਬਣਾ ਕੇ ਯਮੁਨਾ ਦਰਿਆ ਵਿਚ ਪਾਉਣ ਤੋਂ ਬਾਅਦ ਹਰਿਆਣੇ ਅਤੇ ਰਾਜਸਥਾਨ ਤਕ ਲਿਆਂਦਾ ਜਾਵੇਗਾ।

ਬਹਾਦਰਗੜ੍ਹ ਵਿਖੇ ਨੌਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰੇ ਦੇ ਲਾਂਘੇ ਲਈ ਕੇਂਦਰੀ ਟੀਮ ਨੇ ਭਰੀ ਹਾਮੀ

ਬਹਾਦਰਗੜ੍ਹ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸਾਹਮਣੇ ਬਣ ਰਹੇ ਓਵਰਬ੍ਰਿਜ ਹੇਠੋਂ ਲਾਂਘਾ ਰਖਾਉਣ ਦੇ ਯਤਨਾਂ ਨੂੰ ਬੂਰ ਪੈਣ ਲੱਗਿਆ ਹੈ। ਓਵਰਬ੍ਰਿਜ ਦਾ ਜਾਇਜ਼ਾ ਲੈਣ ਪੁੱਜੀ ਕੇਂਦਰੀ ਟੀਮ ਨੇ 40 ਫੁੱਟ ਚੌੜਾ ਅਤੇ 11 ਫੁੱਟ ਉੱਚਾ ਲਾਂਘਾ ਛੱਡਣ ਲਈ ਹਾਮੀ ਭਰ ਦਿੱਤੀ ਹੈਙ ਉਂਜ ਇਸ ਬਾਰੇ ਅੰਤਿਮ ਫ਼ੈਸਲਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਲਿਆ ਜਾਣਾ ਹੈ।

ਸ਼੍ਰੋਮਣੀ ਕਮੇਟੀ ਨੇ ਗੁ: ਬਹਾਦਰਗੜ੍ਹ ਸਾਹਮਣੇ ਬਣ ਰਹੇ ਪੁਲ ਲਈ ਗਡਕਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਜੈ ਰਾਮ ਗਡਕਰੀ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਪਟਿਆਲਾ ਨੂੰ ਸਹੀ ਰਸਤਾ ਦਿੱਤੇ ਜਾਣ ਸਬੰਧੀ ਪੱਤਰ ਭੇਜਿਆ ਹੈ।