Tag Archive "punjab-water"

ਗੰਭੀਰ ਹੁੰਦਾ ਜਾ ਰਿਹੈ ਪੰਜਾਬ ਦੇ ਜ਼ਮੀਨੀ ਪਾਣੀ ਦਾ ਸੰਕਟ (1)

ਪੰਜਾਬ ਵਿਧਾਨ ਸਭਾ ਵਿੱਚ 4 ਮਾਰਚ 2021 ਨੂੰ ਪੰਜਾਬ ਦੇ ਜ਼ਮੀਨੀ ਪਾਣੀ ਦੇ ਸੰਕਟ ਉੱਤੇ ਹੋਈ ਚਰਚਾ ਤੋਂ ਬਾਅਦ ਬਣਾਈ ਗਈ ਇੱਕ 6 ਮੈਂਬਰੀ ਖਾਸ ਕਮੇਟੀ ਨੇ ਬੀਤੇ ਦਿਨੀਂ ਆਪਣਾ ਲੇਖਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸਲੇ ਗੰਭੀਰਤਾ ਨੂੰ ਤਸਦੀਕ ਕਰਦਿਆਂ ਇਸ ਕਮੇਟੀ ਨੇ ਇਹ ਗੱਲ ਮੰਨੀ ਹੈ ਕਿ ਪੰਜਾਬ ਵਿੱਚ ਜ਼ਮੀਨਦੋਜ਼ ਪਾਣੀ ਦਾ ਲਗਾਤਾਰ ਹੇਠਾਂ ਡਿੱਗ ਰਿਹਾ ਪੱਧਰ ਪੰਜਾਬ ਨੂੰ ਮਾਰੂਥਲ ਬਣਨ ਵੱਲ ਧੱਕ ਰਿਹਾ ਹੈ ਅਤੇ ਜੇਕਰ ਹਾਲਾਤ ਇੰਝ ਹੀ ਰਹੇ ਤਾਂ ਇਹ ਖਦਸ਼ਾ ਅਗਲੇ ਡੇਢ ਕੁ ਦਹਾਕੇ ਵਿੱਚ ਹਕੀਕੀ ਤਰਾਸਦੀ ਵਿੱਚ ਬਦਲ ਜਾਵੇਗਾ।

ਪੰਜਾਬ ਦੇ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਸਾਬਕਾ ਆਈ.ਏ.ਐਸ. ਗੁਰਤੇਜ ਸਿੰਘ ਨਾਲ ਖਾਸ ਗੱਲਬਾਤ

ਪੰਜਾਬ ਦੇ ਪਾਣੀਆਂ ਦੀ ਸਮੱਸਿਆ ਦੇ ਤਿੰਨ ਅਹਿਮ ਪੱਖ ਹਨ- ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਡਿੱਗਣਾ, ਪਾਣੀ ਦਾ ਪਰਦੂਸ਼ਣ ਅਤੇ ਦਰਿਆਈ ਪਾਣੀਆਂ ਦੀ ਲੁੱਟ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਕੀਤੀ ਜਾ ਰਹੀ ਜਲ ਚੇਤਨਾ ਯਾਤਰਾ ਦੌਰਾਨ ਸਾਬਕਾ ਆਈ.ਏ.ਐਸ. ਸ. ਗੁਰਤੇਜ ਸਿੰਘ ਹੋਰਾਂ ਨਾਲ ਪੰਜਾਬ ਦੀ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਖਾਸ ਗੱਲਬਾਤ ਕੀਤੀ ਗਈ। ਇੱਥੇ ਅਸੀਂ ਉਹ ਪੂਰੀ ਗੱਲਬਾਤ ਸਾਂਝੀ ਕਰ ਰਹੇ ਹਾਂ।

ਰੰਗ ਬਿਰੰਗੇ ਕੱਪੜੇ ਬਣਾਉਂਦਿਆਂ ਆਪ ਬੇਰੰਗ ਹੋਇਆ ਸ਼ਹਿਰ ਲੁਧਿਆਣਾ

ਲੁਧਿਆਣਾ ਸ਼ਹਿਰ ਆਪਣੇ ਕੱਪੜਿਆਂ ਦੇ ਕਾਰਖਾਨਿਆਂ ਕਰਕੇ 'ਪੂਰਬ ਦੇ ਮੈਨਚੈਸਟਰ' (ਮੈਨਚੈਸਗਰ ਇੰਗਲੈਂਡ ਦਾ ਪ੍ਰਸਿੱਧ ਉਦੌਗਿਕ ਸ਼ਹਿਰ ਹੈ), ਵਜੋਂ ਜਾਣਿਆ ਜਾਂਦਾ ਹੈ। ਪੂਰੇ ਮੁਲਕ ਦੇ ਊਨੀ ਕੱਪੜਿਆਂ ਦਾ 80 ਫੀਸਦ ਏਥੇ ਹੀ ਬਣਦਾ ਹੈ। ਪੰਜਾਬ 'ਚ ਲੱਗੇ ਸਾਰੇ ਕਾਰਖਾਨਿਆਂ ਦਾ ਤੀਜਾ ਹਿੱਸਾ ਲੁਧਿਆਣੇ ਸ਼ਹਿਰ 'ਚ ਕੇਂਦਰਿਤ ਹੈ ਤੇ ਇਹਦੇ ਵਿੱਚ ਕੱਪੜੇ ਬਣਾਉਣ ਦੇ ਕਾਰਖਾਨੇ ਪ੍ਰਮੁੱਖ ਹਨ। ਇੱਥੇ ਨਿਟਵਿਅਰ ਅਤੇ ਹੋਜ਼ਰੀ ਕਪਾਹ, ਪੋਲੀਸਟਰ ਅਤੇ ਅਕਰੀਲਿਕ ਧਾਗਿਆਂ ਨਾਲ ਅੱਜਕਲ੍ਹ ਪ੍ਰਚਲਤ ਕੱਪੜੇ ਬਣਾਏ ਜਾਂਦੇ ਹਨ।

ਝੋਨਾ ਘਟਾਓ ਪੰਜਾਬ ਬਚਾਓ ਕਿਉਂ ਅਤੇ ਕਿਵੇਂ?

ਪਾਣੀ ਭਾਵੇਂ ਕੁਦਰਤ ਦੀ ਅਣਮੁੱਲੀ ਦਾਤ ਹੈ ਪਰ ਕੁਦਰਤ ਵੱਲੋਂ ਇਸ ਧਰਤੀ ਉੱਤੇ ਇਸ ਦੀ ਵੰਡ ਇਕਸਾਰ ਨਹੀਂ ਕੀਤੀ ਗਈ। ਧਰਤੀ ਉੱਤੇ ਕਿਤੇ ਮਾਰੂਥਲ ਹਨ ਜਿੱਥੇ ਪਾਣੀ ਮਸਾਂ ਹੀ ਨਸੀਬ ਹੁੰਦਾ ਹੈ ਤੇ ਕਿਧਰੇ ਧਰੁਵਾਂ ਉੱਤੇ ਬੇਥਾਹ ਪਾਣੀ ਬਰਫ ਦੇ ਰੂਪ ਵਿੱਚ ਜੰਮਿਆ ਹੋਇਆ ਹੈ; ਪਰ ਓਥੇ ਨਾਲ ਹੀ ਧਰਤੀ ‘ਤੇ ਅਜਿਹੇ ਖਿੱਤੇ ਵੀ ਹਨ ਜਿਹਨਾਂ ਨੂੰ ਕੁਦਰਤ ਨੇ ਬਰਸਾਤੀ ਸੋਮੇ ਜਿਵੇਂ ਕਿ ਖੱਡਾਂ, ਨਦੀਆਂ, ਢਾਬਾਂ ਅਤੇ ਝੰਭ ਬਖਸ਼ੇ ਹਨ; ਅਤੇ ਕਿਸੇ ਖਿੱਤੇ ਨੂੰ ਗਲੇਸੀਅਰਾਂ ਤੋਂ ਆਉਂਦੇ ਦਰਿਆਵਾਂ ਦੀ ਦਾਤ ਬਖਸ਼ੀ ਹੈ ਜੋ ਇਹਨਾਂ ਨੂੰ ਸ਼ੁੱਧ-ਸਾਫ ਜਲ ਨਾਲ ਨਿਵਾਜਦੇ ਹਨ। ਕਈ ਖਿੱਤਿਆ ਨੂੰ ਕੁਦਰਤ ਨੇ ਜਮੀਨਦੋਜ਼ ਤਾਜ਼ੇ ਪਾਣੀ ਦਾ ਖਜਾਨਾ ਬਖਸ਼ਿਆ ਹੈ।

ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਉੱਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ

24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।

ਪੰਜਾਬ ਵਿਚੋਂ ਦਹਾਕਿਆਂ ਤੋਂ ਹੋਰ ਰਹੀ ਹੈ ਅਰਬਾਂ-ਖਰਬਾਂ ਦੀ ਲੁੱਟ

ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ।

ਪਾਣੀਆਂ ਦੇ ਮਾਮਲੇ ‘ਚ ਕੇਂਦਰ ਦੇ ਹਮਲਾਵਰ ਰੁਖ ‘ਤੇ ਪੰਜਾਬ ਸਰਕਾਰ ਖਾਮੋਸ਼ ਕਿਉਂ? (ਲੇਖਕ- ਗੁਰਪ੍ਰੀਤ ਸਿੰਘ ਮੰਡਿਆਣੀ)

ਹਿਮਾਚਲ ਦਾ ਮੁੱਖ ਮੰਤਰੀ ਪੰਜਾਬ ਦੀ ਰਾਜਧਾਨੀ 'ਚ ਆ ਕੇ ਪੰਜਾਬ ਤੋਂ ਦਰਿਆਈ ਪਾਣੀ ਦੇ ਪੈਸੇ ਵਸੂਲਣ ਦੀ ਬਿਲਕੁਲ ਨਿਹੱਕੀ ਗੱਲ ਕਰਦਾ ਹੈ। ਪਰ ਪੰਜਾਬ ਸਰਕਾਰ ਵਲੋਂ ਉਹਨੂੰ ਠੋਕਵਾ ਜਵਾਬ ਦੇਣਾ ਗੱਲ ਤਾਂ ਦੂਰ ਦੀ ਰਹੀ ਬਲਕਿ ਚੂੰ ਵੀ ਨਹੀਂ ਕੀਤੀ। ਹਾਲਾਂਕਿ ਪੰਜਾਬ ਦੀ ਰਾਜਗੱਦੀ 'ਤੇ ਉਹ ਕੈਪਟਨ ਅਮਰਿੰਦਰ ਸਿੰਘ ਕਾਬਜ਼ ਹੈ ਜੀਹਨੂੰ ਕਾਂਗਰਸੀ ਬੜੇ ਫ਼ਖ਼ਰ ਨਾਲ ਪੰਜਾਬ ਦੇ ਪਾਣੀਆਂ ਦਾ ਰਾਖਾ ਕਹਿੰਦੇ ਰਹੇ ਹਨ। ਦੂਜੇ ਪਾਸੇ ਪਾਣੀਆਂ ਖ਼ਾਤਰ ਵੱਡੀ ਤੋਂ ਵੱਡੀ ਕੁਰਬਾਨੀ ਕਰਨ ਦੇ ਦਮਗਜ਼ੇ ਮਾਰਨ ਵਾਲੇ ਬਾਦਲ ਸਾਹਿਬ ਵੀ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਪੰਜਾਬ ਵਿਰੋਧੀ ਐਲਾਨ ਨੂੰ ਚੱੁਪ ਚਾਪ ਜਰ ਗਏ ਨੇ।

ਧਰਮਵੀਰ ਗਾਂਧੀ ਅਤੇ ਸਾਥੀਆਂ ਨੇ ਪੰਜਾਬ ਦੇ ਪਾਣੀ ਲਈ ਸ਼ੁਰੂ ਕੀਤਾ ਕਾਨੂੰਨੀ ਜਲ ਯੁੱਧ

ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਰਿਟਾਇਰਡ ਜਸਟਿਸ ਸ. ਅਜੀਤ ਸਿੰਘ ਬੈਂਸ ਅਤੇ 17 ਹੋਰ ਉੱਘੇ ਪੰਜਾਬੀਆਂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ...

ਦਿਨ-ਦਿਹਾੜੇ ਲੁੱਟਿਆ ਜਾ ਰਿਹਾ ਹੈ ਪੰਜਾਬ ਦਾ ਦਰਿਆਈ ਪਾਣੀ

1947-48 ਤੋਂ ਲੈ ਕੇ ਆਨੰਦਪੁਰ ਸਾਹਿਬ ਦੇ ਮਤੇ ਤੱਕ ਜੋ ਸੰਘਵਾਦ ਦਾ ਬਹੁਕੌਮੀ ਸਿਧਾਂਤ ਅਕਾਲੀਆਂ ਨੇ ਪ੍ਰਚਾਰਿਆ ਹੈ ਅੱਧੀ ਸਦੀ ਭਟਕਣ ਪਿੱਛੋਂ ਸਾਰੇ ਦਾ ਸਾਰਾ ਹਿੰਦੁਸਤਾਨ ਇਸ ਉੱਤੇ ਇਮਾਨ ਲਿਆਉਣ ਵੱਲ ਵਧਦਾ ਜਾਪਦਾ ਹੈ। ‘‘ਵੱਡੀ ਦ੍ਰਿਸ਼ਟੀ’’ ਵਾਲਿਆਂ ਦੀ ਮਿਹਰਬਾਨੀ ਨੇ ਸਦੀਆਂ ਤੋਂ ਅਖੰਡ ਚਲੇ ਆ ਰਹੇ ਭਾਰਤ ਨੂੰ ਤਿੰਨ ਟੁਕੜਿਆਂ ਵਿੱਚ 1947 ਵਿੱਚ ਵੰਡਿਆ ਅਤੇ ਅੱਜ ਘੱਟੋ ਘੱਟ ਪੰਜਾਬ ਟੁਕੜਿਆਂ ਵਿੱਚ ਵੰਡਣ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਏਨੇ ਸਮੇਂ ਵਿੱਚ ‘‘ਨਿਸ਼ਚਿਤ ਸਮਾਜਿਕ-ਰਾਜਨੀਤਕ ਦਰਸ਼ਨ’’ ਧਾਰੀਆ ਨੇ ਆਪਣੇ ਸਾਂਝੇ ਪੁਰਖਿਆਂ ਦੀ ਔਲਾਦ ਦੇ ਖੂਨ ਨਾਲ ਲੱਖਾਂ ਵਾਰ ਹੱਥ ਰੰਗੇ ਹਨ, ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਹੈ। ਸਿੱਖ ਸਮਾਜਿਕ ਅਤੇ ਰਾਜਨੀਤਕ ਦਰਸ਼ਨ ਦੇ ਅਸਰ ਹੇਠ ਤਕਰੀਬਨ ਏਨਾ ਕੁ ਸਮਾਂ ਰਾਜ ਕਰਨ ਵਾਲੇ ਰਣਜੀਤ ਸਿੰਘ ਬਾਰੇ ਲਾਰਡ ਐਕਟਨ ਕਹਿੰਦਾ ਹੈ ਕਿ ਉਸ ਨੇ ਕਿਸੇ ਵੀ ਬੇਨਗੁਨਾਹ (ਜਾਂ ਗੁਨਾਹਗਾਰ) ਇਨਸਾਨ ਦੇ ਖੂਨ ਦੇ ਛਿੱਟੇ ਨੂੰ ਸਿੱਖੀ ਦੇ ਪਾਕ ਦਾਮਨ ਉਤੇ ਨਹੀਂ ਪੈਣ ਦਿੱਤਾ। ਖੈਰ ! ਇਹ ਤਾਂ ਸੀ ਗੱਲਾਂ ਵਿੱਚੋਂ ਗੱਲ। ਅਸਲ ਮਸਲਾ ਤਾਂ ਦਰਿਆਈ ਪਾਣੀਆਂ ਦਾ ਹੈ। ਪੰਜਾਬ ਦੋਖੀਆਂ ਦਾ ਵਿਚਾਰ ਹੈ ਕਿ ਹਰਿਆਣੇ ਨੂੰ ‘‘ਇਨ੍ਹਾਂ ਪਾਣੀਆਂ ਨੂੰ ਵਰਤਣ ਦਾ ਪੂਰਾ ਹੱਕ ਹੈ।’’ ਸੱਚ ਝੂਠ ਦੀ ਪਛਾਣ ਲਈ ਇਸ ਕਥਨ ਦੇ ਆਧਾਰਾਂ ਦੀ ਘੋਖ ਪੜਤਾਲ ਲਾਜ਼ਮੀ ਹੈ।

ਪੰਜਾਬ ਦੇ ਦਰਿਆਈ ਪਾਣੀ ਦੇ ਮਾਮਲੇ ‘ਤੇ ਭਾਰਤੀ ਅਦਾਲਤਾਂ ਵਿਚ ਚੱਲੇ ਅਤੇ ਚੱਲ ਰਹੇ ਮੁਕਦਿਆਂ ਦਾ ਵੇਰਵਾ

ਪਾਣੀਆਂ ਬਾਰੇ 29 ਜਨਵਰੀ 1955 ਵਿੱਚ ਹੋਈ ਮੀਟਿੰਗ ਅਨੁਸਾਰ ਪੰਜਾਬ ਦਾ ਹਿੱਸਾ- 5.90 ਐਮ.ਏ.ਐਫ, ਪੈਪਸੂ ਦਾ ਹਿੱਸਾ-1.30 ਐਮ.ਏ.ਐਫ, ਕਸ਼ਮੀਰ ਦਾ ਹਿੱਸਾ-0.65 ਐਮ.ਏ.ਐਫ, ਰਾਜਸਥਾਨ ਦਾ ਹਿੱਸਾ-8.00 ਐਮ.ਏ.ਐਫ ਅਤੇ ਕੁੱਲ ਪਾਣੀ-15.85 ਐਮ.ਏ.ਐਫ ਹੈ।

« Previous PageNext Page »