Tag Archive "sant-jarnail-singh-bhindranwale"

ਸ਼ਹੀਦਾਂ ਦੇ ਸਨਮਾਨ ਲਈ ਸਮਾਗਮ 16 ਦਸੰਬਰ ਨੂੰ ਗੁਰੂਸਰ ਮਹਿਰਾਜ ਵਿਖੇ

ਬਠਿੰਡਾ ਇਲਾਕੇ ਦੇ ਖਾਲਿਸਤਾਨੀ ਖਾੜਕੂ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ਚ ਸ਼ਹੀਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ 1 ਪੋਹ ਭਾਵ 16 ਦਸੰਬਰ 2023 ਨੂੰ ਵੱਡਾ ਗੁਰੂਸਰ ਮਹਿਰਾਜ ਵਿਖੇ ਕਰਵਾਇਆ ਜਾ ਰਿਹਾ ਹੈ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਿਧਾਂਤਕ ਵਿਲੱਖਣਤਾ (ਲੇਖਕ: ਅਜਮੇਰ ਸਿੰਘ)

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।

ਪ੍ਰੋ. ਹਰਿੰਦਰ ਸਿੰਘ ਮਹਿਬੂਬ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਕੀਤੀ ਗਈ ਖਾਸ ਮੁਲਾਕਾਤ

ਸੰਤ ਜਰਨੈਲ ਸਿੰਘ ਦੀ ਰੂਹਾਨੀ ਛੋਹ ਤੋਂ ਉਪਜਿਆ ਮਾਹੌਲ ਨਿਰੋਲ ਗੁਰਸਿੱਖੀ ਰੰਗਣ ਵਾਲਾ ਸੀ। ਇਹ ਮਾਹੌਲ ਪੰਥ ਦੋਖੀਆਂ ਦੀਆਂ ਬੇਇਨਸਾਫੀਆ ਨੂੰ ਜਗ-ਜ਼ਾਹਰਾ ਕਰਨ ਲਈ ਅਤੇ ਪੰਥ ਦੀ ਨਿਆਰੀ ਹੋਂਦ ਦਾ ਪ੍ਰਤੀਕ ਸਿਰਜਣ ਲਈ ਸ਼ਹੀਦੀਆਂ ਪਾਉਣ ਦੇ ਚਾਅ ਨਾਲ ਛਲਕ ਰਿਹਾ ਸੀ।

ਸੰਤ ਜਰਨੈਲ ਸਿੰਘ (ਕਵਿਤਾ)

ਬੇਸਿਦਕਾਂ ਦਾਅ 'ਤੇ ਲਾ ਦਿਤੀ ਜਦ ਕੌਮਾਂ ਦੀ ਤਕਦੀਰ। ਕੋਈ ਅੰਬਰੋਂ ਪੰਛੀ ਲਹਿ ਪਿਆ ਤੇਰੇ ਨਾਂ 'ਤੇ ਆਣ ਅਖੀਰ॥

ਅਜੋਕੇ ਇਤਿਹਾਸ ਨੂੰ ਲਿਖਤੀ ਅਤੇ ਮੌਖਿਕ ਰੂਪ ‘ਚ ਸਾਂਭਣ ਦੀ ਲੋੜ : ਗਿਆਨੀ ਹਰਪ੍ਰੀਤ ਸਿੰਘ

ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।

ਲੰਡਨ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਘੱਲੂਘਾਰਾ ਜੂਨ ’84 ਦੀ ਯਾਦ ਵਿੱਚ ਕੀਤਾ ਸੰਕੇਤਕ ਰੋਸ ਮੁਜ਼ਾਹਰਾ

ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਵੱਲੋਂ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੀ ਯਾਦ ਨੂੰ ਸਮਰਪਤਿ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ।

ਸੰਵਾਦ ਵੱਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਚਾਰ-ਪ੍ਰਵਾਹ

ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ ਇਹ ਵਿਚਾਰ ਪ੍ਰਵਾਹ ਸਾਰੀ ਦੁਨੀਆਂ ਵਿੱਚ ਮੱਕੜ ਜਾਲ – ਇੰਟਰਨੈੱਟ ਰਾਹੀਂ ਵੇਖਿਆ ਜਾ ਸਕਦਾ ਹੈ।

ਘੱਲੂਘਾਰਾ ਹਫ਼ਤਾ ਸ਼ਹੀਦਾਂ ਦੀ ਯਾਦ ਦਿਲ ‘ਚ ਵਸਾਉਂਦਿਆਂ ਤੇ ਨਾਮ ਬਾਣੀ ਨਾਲ ਜੁੜ ਕੇ ਮਨਾਇਆ ਜਾਵੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ਦਿਲ ਹਿਰਦਿਆਂ ਵਿਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ ਕਰਨ ਅਤੇ ਅਰਦਾਸ ਵਿਚ ਜੁੜਦਿਆਂ ਘੱਲੂਘਾਰਾ ਹਫ਼ਤਾ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਦੁਨੀਆ ਭਰ 'ਚ ਵੱਸਦੀਆਂ ਸਿੱਖ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ।

ਭਾਈ ਰਮਿੰਦਰਜੀਤ ਸਿੰਘ ਟੈਣੀ ਅਤੇ ਬੀਬੀ ਮਨਜੀਤ ਕੌਰ ਦੀ ਯਾਦ ’ਚ ਸ਼ਹੀਦੀ ਸਮਾਗਮ 5 ਨੂੰ

ਜਰਨੈਲਾਂ ਦੇ ਜਰਨੈਲ, ਵੀਹਵੀਂ ਸਦੀ ਦੇ ਮਹਾਨ ਸਿੱਖ, ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਅਰੰਭੇ ਖਾਲਿਸਤਾਨ ਦੇ ਸੰਘਰਸ਼ ’ਚ ਹਥਿਆਰਬੰਦ ਹੋ ਕੇ ਬਿਪਰਵਾਦੀ ਦਿੱਲੀ ਸਾਮਰਾਜ ਦੀਆਂ ਜਾਲਮ ਫੌਜਾਂ ਨਾਲ ਜੂਝ ਕੇ ਸ਼ਹਾਦਤ ਦਾ ਪਿਆਲਾ ਪੀਣ ਵਾਲੇ ਬੱਬਰ ਖਾਲਸਾ ਦੇ ਜੁਝਾਰੂ ਸ਼ਹੀਦ ਭਾਈ ਰਮਿੰਦਰਜੀਤ ਜੀ ਸਿੰਘ ਟੈਣੀ ਅਤੇ ਉਹਨਾਂ ਦੀ ਸਿੰਘਣੀ ਸ਼ਹੀਦ ਬੀਬੀ ਮਨਜੀਤ ਕੌਰ ਜੀ ਅਤੇ ਸ਼ਹੀਦ ਭਾਈ ਹਰਮੀਤ ਸਿੰਘ ਜੀ ਭਾਊਵਾਲ ਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ ’ਚ 5 ਮਾਰਚ 2020 ਨੂੰ ਗੁ. ਸ੍ਰੀ ਗੁਰੂ ਸਿੰਘ ਸਭਾ, ਅਵਤਾਰ ਨਗਰ, ਗਲੀ ਨੰਬਰ 3, ਜਲੰਧਰ ਵਿਖੇ ਸਵੇਰੇ 11 ਤੋਂ 2 ਵਜੇ ਤਕ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

ਸੰਤ ਭਿੰਡਰਾਂਵਾਲਿਆਂ ਦੇ ਵਡੇ ਭਰਾ ਭਾਈ ਵੀਰ ਸਿੰਘ ਚਲਾਣਾ ਕਰ ਗਏ; ਅੰਤਿਮ ਅਰਦਾਸ 8 ਨੂੰ

ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਭਾਈ ਵੀਰ ਸਿੰਘ ਬੀਤੇ ਦਿਨ ਚਲਾਣਾ ਕਰ ਗਏ। ਕੱਲ ਸ਼ਾਮ ਹੀ ਭਾਈ ਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਰੋਡੇ ਵਿਖੇ ਕਰ ਦਿੱਤਾ ਗਿਆ।

Next Page »