ਬੀਤੇ ਦਿਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ ਕਿ ਇੰਡੀਅਨ ਸੁਪਰੀਮ ਕੋਰਟ ਵੱਲੋਂ ਸਤਲੁਜ ਯਮਨਾ ਲਿੰਕ ਨਹਿਰ ਬਾਰੇ ਹਰਿਆਣੇ ਦੇ ਹੱਕ ਵਿਚ ਫੈਸਲਾ ਕੀਤਾ ਜਾ ਚੁੱਕਾ ਹੈ ਅਤੇ ਇਸ ਫੈਸਲੇ ਦਾ ਸਿਰਫ ਐਲਾਨ ਹੋਣਾ ਹੀ ਬਾਕੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।"
ਭਾਰਤੀ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਉੱਤੇ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪਾਰਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ।