Tag Archive "save-water-save-punjab"

ਪੰਜਾਬ ਦੇ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਸਾਬਕਾ ਆਈ.ਏ.ਐਸ. ਗੁਰਤੇਜ ਸਿੰਘ ਨਾਲ ਖਾਸ ਗੱਲਬਾਤ

ਪੰਜਾਬ ਦੇ ਪਾਣੀਆਂ ਦੀ ਸਮੱਸਿਆ ਦੇ ਤਿੰਨ ਅਹਿਮ ਪੱਖ ਹਨ- ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਡਿੱਗਣਾ, ਪਾਣੀ ਦਾ ਪਰਦੂਸ਼ਣ ਅਤੇ ਦਰਿਆਈ ਪਾਣੀਆਂ ਦੀ ਲੁੱਟ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਕੀਤੀ ਜਾ ਰਹੀ ਜਲ ਚੇਤਨਾ ਯਾਤਰਾ ਦੌਰਾਨ ਸਾਬਕਾ ਆਈ.ਏ.ਐਸ. ਸ. ਗੁਰਤੇਜ ਸਿੰਘ ਹੋਰਾਂ ਨਾਲ ਪੰਜਾਬ ਦੀ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਖਾਸ ਗੱਲਬਾਤ ਕੀਤੀ ਗਈ। ਇੱਥੇ ਅਸੀਂ ਉਹ ਪੂਰੀ ਗੱਲਬਾਤ ਸਾਂਝੀ ਕਰ ਰਹੇ ਹਾਂ।

ਕੀ ਬਾਗਬਾਨੀ ਪੰਜਾਬ ਦੀ ਖੇਤੀ ਸਮੱਸਿਆ ਦੇ ਹੱਲ ਵਿੱਚ ਸਹਾਈ ਹੋ ਸਕਦੀ ਹੈ? ਜਰੂਰ ਸੁਣੋ!

ਪੰਜਾਬ ਵਿੱਚ ਫਸਲੀ ਵੰਨਸੁਵੰਨਤਾ ਲਿਆਉਣ ਲਈ ਬਾਗਬਾਨੀ ਇੱਕ ਅਹਿਮ ਬਦਲ ਹੈ। ਬਾਗਬਾਨੀ ਤਹਿਤ ਪ੍ਰਚੱਲਤ ਫਸਲਾਂ ਹੇਠੋਂ ਰਕਬਾ ਕੱਢਣ ਵਿੱਚ ਪਰਵਾਸੀ ਭਾਈਚਾਰਾ ਬਹੁਤ ਅਹਿਮ ਭੁਮਿਕਾ ਨਿਭਾਅ ਸਕਦਾ ਹੈ। ਬਾਗ ਲਗਾਉਣ ਉੱਤੇ ਪਹਿਲੇ ਤਿੰਨ ਕੁ ਸਾਲ ਬਾਗ ਤੋਂ ਫਲ ਨਹੀੰ ਮਿਲਦੇ ਪਰ

ਵਿਦੇਸ਼ ਦੀ ਪਦਾਰਥਕ ਦੌੜ ਵਾਲੀ ਜਿੰਦਗੀ ਤੋਂ ਵਾਪਿਸ ਪਰਤੇ ਗੁਰਪ੍ਰੀਤ ਸਿੰਘ ਤੇ ਨਵਜੀਤ ਕੌਰ ਕਰਦੇ ਨੇ ਕੁਦਰਤੀ ਖੇਤੀ

ਮਨੁੱਖ ਨੂੰ ਸੰਤੁਸ਼ਟੀ ਪਦਾਰਥ ਦੀ ਬਹੁਲਤਾ ਨਾਲ ਨਹੀਂ ਸਗੋਂ ਸਬਰ ਅਤੇ ਸੰਤੋਖ ਨਾਲ ਮਿਲਦੀ ਹੈ। ਨਿਊਜ਼ੀਲੈਂਡ ਵਿੱਚ ਪੱਕੇ ਹੋਣ ਦੇ ਬਾਵਜੂਦ ਪੰਜਾਬ ਪਰਤ ਕੇ ਪੱਟੀ ਨੇੜਲੇ ਆਪਣੇ ਪਿੰਡ ਲਾਹੁਕਾ ਵਿਖੇ ਕੁਦਰਤੀ ਖੇਤੀ ਕਰਨ ਵਾਲੇ ਸਿਰਦਾਰ ਗੁਰਪ੍ਰੀਤ ਸਿੰਘ ਅਤੇ ਬੀਬੀ ਨਵਜੀਤ ਕੌਰ ਨਾਲ ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਦੀ #ਜਲ_ਚੇਤਨਾ_ਯਾਤਰਾ ਦੌਰਾਨ ਮੁਲਾਕਾਤ ਹੋਈ

ਕਿਵੇਂ ਬਚੇ ਪੰਜਾਬ ਦਾ ਪਾਣੀ ਅਤੇ ਧਰਤੀ? ਸੰਸਾਰ ਕੁਦਰਤ ਸੰਭਾਲ ਦਿਹਾੜੇ ਉੱਤੇ ਖਾਸ ਵਿਚਾਰ-ਗੋਸ਼ਟਿ (ਜਰੂਰ ਸੁਣੋ)

ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸੰਸਾਰ ਕੁਦਰਤ ਸੰਭਾਲ ਦਿਹਾੜੇ ਉੱਤੇ ਲੁਧਿਆਣਾ ਵਿਖੇ “ਪਾਣੀ ਅਤੇ ਧਰਤ ਸੰਭਾਲ ਗੋਸ਼ਟਿ” ਕਰਵਾਈ ਗਈ। ਇਸ ਗੋਸ਼ਟਿ ਵਿੱਚ ਪੰਜਾਬ ਭਰ ਤੋਂ ਵਾਤਾਵਰਨ ਪ੍ਰੇਮੀਆਂ, ਉੱਦਮੀ ਕਿਸਾਨਾਂ, ਵਿਚਾਰਕਾਂ ਅਤੇ ਕਾਰਕੁੰਨਾਂ ਨੇ ਸ਼ਮੂਲੀਅਤ ਕੀਤੀ।

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ

14 ਜੁਲਾਈ 2021 ਨੂੰ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਲਈ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰੇਗੀ ਜਿਸ ’ਚ ਕਰਜ਼ਾ ਮੁਆਫ਼ੀ ਦੇ ਚੈੱਕ ਜਾਰੀ ਕੀਤੇ ਜਾਣਗੇ। 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਅਤੇ ਭਾਸ਼ਣਾਂ ਵਿਚ ਵਾਅਦਾ ਕੀਤਾ ਸੀ

ਸਤਲੁਜ ਦਰਿਆ ਦੇ ਪ੍ਰਦੂਸਣ ਅਤੇ ਮੱਤੇਵਾੜਾ ਜੰਗਲ ਕੁਝ ਪਿੰਡਾਂ ਦਾ ਨਹੀਂ ਬਲਕਿ ਪੂਰੇ ਪੰਜਾਬ ਦਾ ਮਸਲਾ

ਲੁਧਿਆਣੇ ਸ਼ਹਿਰ ਵਿੱਚ ਲੱਗੇ ਕਾਰਖਾਨੇ, ਇਸ ਸ਼ਹਿਰ ਵਿਚਲੀਆਂ ਡੇਅਰੀਆਂ ਅਤੇ ਸ਼ਹਿਰ ਦੀ ਗੰਦਗੀ ਸਤਲੁਜ ਦਰਿਆ ਦੇ ਪਾਣੀ ਦੇ ਪਰਦੂਸ਼ਣ ਦਾ ਵੱਡਾ ਕਾਰਨ ਹਨ। ਲੁਧਿਆਣਾ ਸ਼ਹਿਰ ਵਿਚੋਂ ਲੰਘਦਾ ਬੁੱਢਾ ਦਰਿਆ ਜਿਸ ਨੂੰ ਹੁਣ ਬੁੱਢਾ ਨਾਲਾ ਕਿਹਾ ਜਾਂਦਾ ਹੈ, ਭੱਟੀਆਂ ਡਰੇਨ ਅਤੇ ਕਾਲਾ ਸੰਘਿਆਂ ਡਰੇਨ ਰਾਹੀਂ ਸਤਲੁਜ ਦਾ ਪਾਣੀ ਪਲੀਤ ਹੁੰਦਾ ਹੈ। ਇਸ ਤੋਂ ਇਲਾਵਾ ਲੁਧਿਆਣੇ ਸ਼ਹਿਰ ਨੇੜੇ ਪੰਜਾਬ ਦੇ ਬਚੇ ਆਖਰੀ ਜੰਗਲਾਂ ਵਿਚੋਂ ਮੱਤੇਵਾੜਾ ਜੰਗਲ ਕੋਲ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਜ਼ਮੀਨ ਜ਼ਬਤ ਕੀਤੀ ਗਈ ਹੈ

ਜਲ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਰਕੌਲੀ ਪਿੰਡ ਦੇ ਸ. ਗੁਰਮੀਤ ਸਿੰਘ ਦਾ ਝੋਨੇ ਦੀ ਸਿੱਧੀ ਬਿਜਾਈ ਦਾ ਨਵਾਂ ਉੱਦਮ

ਜਾਬ ਵਿੱਚ ਜਮੀਨੀ ਪਾਣੀ ਦਾ ਪੱਧਰ ਤੇਜੀ ਨਾਲ ਹੇਠਾਂ ਜਾ ਰਿਹਾ ਹੈ। ਸਿਰਫ ਗਿਣਤੀ ਦੇ ਬਲਾਕ ਹੀ ਅਜਿਹੇ ਹਨ ਜਿੱਥੋਂ ਪਾਣੀ ਦੀ ਵਰਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆਉਂਦੀ ਹੈ। ਇਹਨਾਂ 17% ਸੁਰੱਖਿਅਤ ਕਹੇ ਜਾਂਦੇ ਬਲਾਕਾਂ ਵਿੱਚੋਂ ਵੀ ਬਹੁਤੇ ਉਹ ਹਨ ਜਿੱਥੇ ਜਮੀਨੀ ਪਾਣੀ ਖਾਰਾ ਹੋਣ ਕਾਰਨ ਉਸਦੀ ਵਰਤੋਂ ਹੀ ਨਹੀਂ ਹੁੰਦੀ। ਸੋ ਕੁਝ ਕੁ ਬਲਾਕ ਹੀ ਅਜਿਹੇ ਹਨ ਜਿੱਥੇ ਜਮੀਨੀ ਪਾਣੀ ਠੀਕ ਵੀ ਹੈ ਅਤੇ ਉਸਦੀ ਵਰਤੋਂ ਵੀ ਸੁਰੱਖਿਅਤ ਹੈ। ਮੁਹਾਲੀ ਜਿਲ੍ਹੇ ਦੀ ਖਰੜ ਤਹਿਸੀਲ ਦੇ ਮਜਾਰੀ ਬਲਾਕ ਦੀ ਗਿਣਤੀ ਅਜਿਹੇ ਸੁਰੱਖਿਅਤ ਬਲਾਕਾਂ ਵਿੱਚ ਹੀ ਹੈ। ਪਰ ਫਿਰ ਵੀ ਪੰਜਾਬ ਦੇ ਜਲ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਰਕੌਲੀ ਪਿੰਡ ਦੇ ਉੱਦਮੀ ਕਿਸਾਨ ਸ. ਗੁਰਮੀਤ ਸਿੰਘ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।

ਪਿੰਡ ਝਿੰਗੜਾਂ ਤੋਂ ਸ਼ੁਰੂ ਹੋਈ “ਰੁੱਖ ਲਗਾਓ ਧਰਤ ਬਚਾਓ” ਮੁਹਿੰਮ; ਚਲਾਉਣ ਵਾਲੇ ਨੌਜਵਾਨਾਂ ਨਾਲ ਖਾਸ ਗੱਲਬਾਤ

ਜਿੱਥੇ ਵਾਤਾਵਰਨ ਅਤੇ ਕੁਦਰਤੀ ਤਵਾਜਨ ਦੀ ਬਿਹਤਰੀ ਲਈ ਕਿਸੇ ਖਿੱਤੇ ਦਾ 33% ਹਿੱਸਾ ਰੁੱਖਾਂ ਦੀ ਛਤਰੀ ਹੇਠ ਹੋਣਾ ਚਾਹੀਦਾ ਹੈ ਓਥੇ ਪੰਜਾਬ ਵਿੱਚ ਸਿਰਫ 6% ਹਿੱਸੇ ਉੱਤੇ ਹੀ ਰੁੱਖ ਹਨ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ #ਝੋਨਾ_ਘਟਾਓ_ਪੰਜਾਬ_ਬਚਾਓ ਮੁਹਿੰਮ ਤਹਿਤ ਕੀਤੀ ਜਾ ਰਹੀ #ਜਲ_ਚੇਤਨਾ_ਯਾਤਰਾ ਦੌਰਾਨ ਕੁਰਾਲੀ ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਵੱਲੋਂ ਲਗਾਏ ਗਏ ਰੁੱਖ ਵੇਖੇ ਗਏ।

ਪੰਜ ਦਰਿਆਵਾਂ ਦੀ ਧਰਤ ਪੰਜਾਬ ਮਾਰੂਥਲ ਬਣਨ ਦੇ ਕੰਢੇ ਕਿਵੇਂ ਪਹੁੰਚ ਗਿਆ?

1960ਵਿਆਂ ਦੇ ਅਖੀਰ ਵਿੱਚ ਪੰਜਾਬ ਵਿੱਚ ਲਾਗੂ ਕੀਤੇ ਖੇਤੀ ਢਾਂਚੇ ਦੇ ਨਤੀਜੇ ਵੱਜੋਂ ਪੰਜਾਬ ਦੇ ਫਸਲੀ ਚੱਕਰ ਵਿੱਚ ਆਏ ਬਦਲਾਅ, ਜਿਸ ਤਹਿਤ ਕਣਕ-ਝੋਨੇ ਦਾ ਫਸਲੀ ਚੱਕਰ ਭਾਰੂ ਹੋ ਗਿਆ ਸੀ, ਦੇ ਮਾਰੂ ਨਤੀਜਿਆਂ ਦੀ ਚਰਚਾ ਸਰਕਾਰੀ ਤੌਰ ਉੱਤੇ 1980ਵਿਆਂ ਵਿੱਚ ਹੀ ਸ਼ੁਰੂ ਹੋ ਗਈ ਸੀ। ਸ. ਸਰਦਾਰਾ ਸਿੰਘ ਜੌਹਲ ਨੇ 1986 ਵਿੱਚ ਪੰਜਾਬ ਦੀ ਖੇਤੀਬਾੜੀ ਵਿੱਚ ਫਸਲੀ ਵੰਨ-ਸੁਵੰਨਤਾ ਲਿਆਉਣ ਬਾਰੇ ਰਿਪੋਰਟ ਪੇਸ਼ ਕੀਤੀ ਸੀ। ਬਾਅਦ ਵਿੱਚ ਉਹਨਾਂ ਫਸਲੀ ਚੱਕਰ ਬਦਲਣ ਲਈ ਨੀਤੀਆਂ ਵੀ ਬਣਾ ਕੇ ਪੰਜਾਬ ਦੀਆਂ ਸਰਕਾਰਾਂ ਨੂੰ ਦਿੱਤੀਆਂ ਅਤੇ ਉਹਨਾਂ ਨੂੰ ਲਾਗੂ ਕਰਵਾਉਣ ਕਈ ਯਤਨ ਵੀ ਕੀਤੇ ਪਰ ਉਹ ਨੀਤੀਆਂ ਲਾਗੂ ਨਹੀਂ ਹੋ ਸਕੀਆਂ।

ਜ਼ਹਿਰ-ਮੁਕਤ ਕੁਦਰਤੀ ਖੇਤੀ ਕਿਵੇਂ ਕਰੀਏ? ਝੋਨੇ ਦੀ ਥਾਂ ਕਿਹੜੀਆਂ ਫਸਲਾਂ ਬੀਜੀਆਂ ਜਾਣ? ਸੁਣੋ ਸਫਲ ਕਿਸਾਨ ਕੋਲੋਂ!

ਸ. ਗੁਰਮੁਖ ਸਿੰਘ (ਪਿੰਡ ਰੰਗੀਲਪੁਰ, ਨੇੜੇ ਬਟਾਲਾ) ਲੰਘੇ ਕਈ ਸਾਲਾਂ ਤੋਂ ਕੁਦਰਤੀ ਖੇਤੀ ਕਰ ਰਹੇ ਹਨ। ਖੇਤੀ ਲਈ ਕਿਸੇ ਵੀ ਤਰ੍ਹਾਂ ਦੇ ਜ਼ਹਿਰ ਦੀ ਵਰਤੋਂ ਨਹੀਂ ਕਰਦੇ ਅਤੇ ਨਾ ਹੀ ਰਸਾਇਣਕ ਖਾਦਾਂ ਪਾਉਂਦੇ ਹਨ। ਆਪਣੀ ਲੋੜ ਦਾ ਹਰ ਪਦਾਰਥ ਅਨਾਜ, ਦਾਲਾਂ, ਸਬਜ਼ੀ, ਫਲ, ਜੜੀ-ਬੂਟੀ ਆਦਿ ਆਪ ਪੈਦਾ ਕਰਦੇ ਹਨ। ਉਹ ਹੋਰਨਾਂ ਦੀ ਕੁਦਰਤੀ ਖੇਤੀ ਵਿਧੀ ਅਪਨਾਉਣ ਵਿੱਚ ਮਦਦ ਵੀ ਕਰਦੇ ਹਨ ਅਤੇ ਫਸਲਾਂ ਦੇ ਦੇਸੀ ਬੀਜ ਵੀ ਬਿਲਕੁਲ ਮੁਫਤ ਦਿੰਦੇ ਹਨ।

Next Page »