Tag Archive "shromani-gurdwara-parbandhak-committee-sgpc"

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਅਤੇ ਸਾਰੀਆਂ ਪੰਥਕ ਧਿਰਾਂ ਵੱਲੋਂ ਇੱਕ ਉਮੀਦਵਾਰ ਖੜਾ ਕਰਨ ਤੇ ਕੀਤੀਆਂ ਵਿਚਾਰਾਂ

ਗੁਰਦਾਸਪੁਰ ਜਿਲ੍ਹੇ ਦੀਆਂ ਕੁਝ ਅਹਿਮ ਸਿੱਖ ਸ਼ਖਸੀਅਤਾਂ ਅਤੇ ਪੰਥਕ ਧਿਰਾਂ ਦੀ ਗੁਰਦਾਸਪੁਰ ਵਿਖੇ ਮੀਟਿੰਗ ਹੋਈ। 

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਸ਼ੁਰੂ: ਫਾਰਮ ਤੇ ਹੋਰ ਜਾਣਕਾਰੀ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀਆਂ ਚੋਣਾਂ ਕਰਵਾਉਣ ਵਾਸਤੇ ਵੋਟਾਂ ਬਣਾਉਣ ਦੀ ਕਾਰਵਾਈ 21 ਅਕਤੂਬਰ ਦੀ ਸ਼ੁਰੂ ਹੋ ਗਈ ਹੈ ਪਰ ਇਸ ਬਾਰੇ ਆਮ ਸਿੱਖ ਹਲਕਿਆਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ।

ਸਾਚੀ ਸਾਖੀ ਕਿਤਾਬ ਦਾ ਸ਼੍ਰੋ. ਗੁ. ਪ੍ਰ. ਕਮੇਟੀ ਵੱਲੋਂ ਤੀਜਾ ਐਡੀਸ਼ਨ ਜਾਰੀ

ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।

ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲ

ਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ।

ਮਹਾਰਾਸ਼ਟਰ ‘ਚ ਸਿੱਖ ਨੌਜਵਾਨਾਂ ‘ਤੇ ਹੋਏ ਕਾਤਲਾਨਾ ਹਮਲੇ ਦੀ ਸ਼੍ਰੋ. ਗੁ. ਪ੍ਰ. ਕ. ਵੱਲੋਂ ਨਿੰਦਾ

ਬੀਤੇ ਦਿਨੀਂ ਹੋਏ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।

ਫਿਲਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਮਤਾ – ਸਿੱਖ ਜਥਾ ਮਾਲਵਾ ਦਾ ਪ੍ਰਤੀਕਰਮ

ਲੰਘੇ ਨਵੰਬਰ ਦੇ ਅੱਧ ਵਿੱਚ ਜਦੋਂ ਫਿਲਮ 'ਦਾਸਤਾਨ-ਏ-ਸਰਹੰਦ' ਦੀ ਝਲਕ ਤੇ ਇਸ ਦਾ ਇਸ਼ਤਿਹਾਰ ਬਿਜਲ ਸੱਥ (ਸੋਸ਼ਲ ਮੀਡੀਆ) ਰਾਹੀਂ ਸਿੱਖ ਸੰਗਤ ਦੇ ਧਿਆਨ 'ਚ ਆਇਆ ਤਾਂ ਉਦੋਂ ਹੀ ਫਿਲਮ ਦਾ ਵਿਰੋਧ ਸ਼ੁਰੂ ਹੋ ਗਿਆ।

ਸ਼੍ਰੋ.ਗੁ.ਪ੍ਰ.ਕ. ਨੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ ਇਕ ਮਤੇ ਰਾਹੀਂ ਸਿੱਖ ਗੁਰੂ ਸਾਹਿਬਾਨ ਅਤੇ ਗੁਰੂ ਸਾਹਿਬਾਨ ਦੇ ਪਰਿਵਾਰਾਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।

ਗੁਰੁ ਰਾਮਦਾਸ ਸਰਾਂ ਕਿਓਂ ਰੜਕਦੀ ਹੈ ਸ਼੍ਰੋਮਣੀ ਕਮੇਟੀ-ਮਾਲਕਾਂ ਦੀ ਅੱਖ ’ਚ?

5 ਵਰਿਆਂ ਦੀ ਸੰਗਤੀ ਚੁੱਪ ਨੂੰ ਦੇਖ ਕੇ ਸ਼ਰੋਮਣੀ ਕਮੇਟੀ ਨੇ ਗੁਰੂ ਰਾਮ ਦਾਸ ਸਰਾਂ ਨੂੰ ਬੇਤੁਕੇ ਬਹਾਨੇ ਨਾਲ ਢਾਹੁਣ ਦਾ ਫੈਸਲਾ ਕਰ ਦਿੱਤਾ ਹੈ।ਹਾਲਾਂਕਿ 5 ਸਾਲ ਪਹਿਲਾਂ ਵੀ ਕਮੇਟੀ ਨੇ ਕਾਰ ਸੇਵਾ ਵਾਲੇ ਬਾਬਿਆਂ ਤੋਂ ਸਰਾਂ ਤੇ ਪੰਜ ਹੱਥੌੜਿਆਂ ਦੀ ਸੱਟ ਮਰਵਾ ਕੇ ਸਰਾਂ ਢਾਹੁਣ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਸੀ।ਪਰ ਸੰਗਤਾਂ ਦੇ ਰੋਹ ਦੀ ਸ਼ਿੱਦਤ ਚੈਕ ਕਰਨ ਵਾਸਤੇ ਵਕਤੀ ਤੌਰ ਤੇ ਢੁਹਾਈ ਦਾ ਕੰਮ ਰੋਕ ਦਿੱਤਾ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।

« Previous PageNext Page »