Tag Archive "sikh-organisations"

ਬਾਪੂ ਸੂਰਤ ਸਿੰਘ ਦੇ ਜਵਾਈ ਦੇ ਸ਼ਰਧਾਂਜਲੀ ਸਮਾਰੋਹ ਸਮੇਂ ਨੇ ਪੰਥਕ ਏਕਤਾ ਸਮੇਤ 8 ਮਤੇ ਪਾਸ ਕੀਤੇ

ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਭੋਲਾ ਦੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ’ਚ ਇਕੱਤਰ ਹੋਈਆਂ ਲੱਗਭਗ ਸਾਰੀਆਂ ਪੰਥਕ ਜੱਥੇਬੰਦੀਆਂ ਨੇ ਜਿੱਥੇ ਸਰਕਾਰ ਵੱਲੋਂ ਸਿੱਖਾਂ ’ਤੇ ਹੋ ਰਹੇ ਜਬਰ ਦਾ ਭਾਂਡਾ ਪ੍ਰਕਾਸ਼ ਸਿੰਘ ਬਾਦਲ ਸਿਰ ਭੰਨਿਆ, ਉਥੇ ਇਸ ਜਬਰ ਦਾ ਮੂੰਹ ਭੰਨਣ ਦੇ ਲਈ ਕੌਮੀ ਏਕੇ ਦੀ ਲੋੜ ’ਤੇ ਜ਼ੋਰ ਦਿੱਤਾ।

ਸਿੱਖ ਆਗੂਆਂ ਦੀ ਗ੍ਰਿਫਤਾਰੀ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤੀ ਨਿਖੇਧੀ

ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਜੂਝ ਰਹੇ ਪੰਥਕ ਆਗੂਆਂ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨਾਲ ਜੁੜੀਆਂ ਸਿੱਖ ਸੰਸਥਾਵਾਂ ਦੇ ਆਗੂਆਂ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਪੰਥਕ ਆਗੂਆਂ ਦੀ ਗ੍ਰਿਫਤਾਰੀ ਵਿਰੁੱਧ ਵਫਦ ਰਾਜਪਾਲ ਨੂੰ ਮਿਲਿਆ

ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਚੱਲ ਰਹੀ ਲਹਿਰ ਨਾਲ ਜੁੜੇ ਪੰਥਕ ਆਗੂਆਂ ਦੀਆਂ ਪੰਜਾਬ ਸਰਕਾਰ ਵੱਲੋਂ ਵਾਰਵਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰਆਂ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਪੱਤਰ ਦਿੱਤਾ ।

ਸਰਕਾਰ ਬੰਦੀ ਸਿੰਘ ਰਿਹਾਈ ਸੰਘਰਸ਼ ਨੂੰ ਕੁਚਲਣ ਦੇ ਰੌਂਅ ਵਿੱਚ, ਵੱਡੇ ਪੱਧਰ ‘ਤੇ ਸਿੱਖ ਆਗੂ ਗ੍ਰਿਫਤਾਰ ਕੀਤੇ

ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।

ਲੁਧਿਆਣਾ ਬੰਦ: ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਬੰਦੀ ਸਿੰਘ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਸਿੱਖ ਜੱਥੇਬੰਦੀਆਂ ਵੱਲੋਂ ਲੁਧਿਆਣਾ ਸ਼ਹਿਰ ਨੂੰ ਸਫਲਤਾਪੂਰਨ ਬੰਦ ਕਰਵਾਇਆ ਗਿਆ। ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਾਰੇ ਲੁਧਿਆਣਾ ਸ਼ਹਿਰ ਨੂੰ ਪੂਰੀ ਤਰਾਂ ਬੰਦ ਕਰਵਾਉਣ ਲਈ ਵੱਖ-ਵੱਖ ਜੱਥੇ ਬਣਾਏ ਗਏ ਸਨ।

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ

ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ (ਵੇਖੋ ਤਸਵੀਰਾਂ ਦੀ ਜ਼ੁਬਾਨੀ)

ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।

ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਹੋਇਆ ਪੰਥਕ ਸੰਮੇਲਨ: ਸੰਘਰਸ਼ ਨੂੰ ਮਜਬੂਤ ਕਰਨ ਦਾ ਕੀਤਾ ਫੈਸਲਾ

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆ ਵੱਖੋ-ਵੱਖ ਜ਼ੇਲ੍ਹਾਂ 'ਚ ਪਿਛਲੇ ਲੰਮੇ ਸਮੇਂ ਨਜ਼ਰਬੰਦ ਬੰਦੀ ਸਿੰਘਾ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਮਾਇਤ ਅਤੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਖਾਲਸਾ ਦੇ ਜੱਦੀ ਪਿੰਡ ਹਸਨਪੁਰ (ਲੁਧਿਆਣਾ) ਵਿਖੇ ਹੋਏ ਚੜ੍ਹਦੀ ਕਲਾ ਪੰਥਕ ਸੰਮੇਲਨ 'ਚ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ ਅਤੇ ਹੋਰ ਸੂਬਿਆਂ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਿਮਾਇਤ ਵਿਚ ਪਿੰਡ ਹਸਨਪੁਰ ਵਿਖੇ ਸੰਗਤਾਂ ਦਾ ਭਾਰੀ ਇਕੱਠ

ਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ ਨੂੰ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੀ ਹਮਾੲਤਿ ਅਤੇ ਬਮਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਵੱਲੋਂ ਉਠਾਈ ਗਈ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਪਿੰਡ ਹਸਨ ਪੁਰ ਵਿਖੇ ਹੋਈ ਕਾਨਫਰੰਸ ਵਿੱਚ ਪਹੁੰਚੀਆਂ।

ਭੁੱਖ ਹੜਤਾਲ ਦੇ ਹੱਕ ਵਿਚ ਹਮਦਰਦੀ ਦੀ ਲਹਿਰ ਨੇ ਜ਼ੋਰ ਫੜਿਆ; 10 ਮਈ ਨੂੰ ਹਸਨਪੁਰ ਵਿਚ ਪੰਥਕ ਸੰਮੇਲਨ ਕਰਨ ਦਾ ਫੈਸਲਾ

ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਦੇ ਸਬੰਧ ਵਿਚ ਬਾਦਲ ਸਰਕਾਰ ਵੱਲੋਂ ਵਿਖਾਈ ਜਾ ਰਹੀ ਬੇਰੁਖ਼ੀ, ਅਵੇਸਲਾਪਣ ਅਤੇ ਲਾਪ੍ਰਵਾਹੀ ਦੇ ਰਵੱਈਏ ਤੋਂ ਅੱਜ ਇੱਥੇ ਪੰਥਕ ਜਥੇਬੰਦੀਆਂ ਦੇ ਇਕੱਠ ਵਿਚ ਬਹੁਤ ਗੁੱਸਾ ਤੇ ਰੋਸ ਵੇਖਣ ਵਿਚ ਆਇਆ। ਝੀਲ ਦੇ ਪਿਛਲੇ ਪਾਸੇ ਗੁਰੁਦਆਰਾ ਗੁਰਸਾਗਰ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਾ ਇਕੱਠ ਵਿਚ ਵੱਖ- ਵੱਖ ਆਗੂਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਅਤੇ ਇਸ ਨੂੰ ਵਿਆਪਕ ਰੂਪ ਦੇਣ ਲਈ ਆਪਣੇ ਵਿਚਾਰ ਪ੍ਰਗਟ ਕੀਤੇ।

« Previous PageNext Page »