ਵਿਦੇਸ਼ » ਸਿੱਖ ਖਬਰਾਂ

ਸ਼ਹੀਦੀ ਦਿਹਾੜਾ ਗੁਰੂ ਅਰਜਨ ਸਾਹਿਬ ਜੀ: ਪਾਕਿ ਜਾਣ ਦੇ ਚਾਹਵਾਨ 5 ਅਪ੍ਰੈਲ ਤਕ ਪਾਸਪੋਰਟ ਜਮ੍ਹਾ ਕਰਵਾਉਣ

March 28, 2017 | By

ਅੰਮ੍ਰਿਤਸਰ: ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਸ਼ੀ ਚਿੱਠੀ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਗੁਰਦੁਆਰਾ ਡੇਰਾ ਸਾਹਿਬ, ਲਾਹੌਰ (ਸ਼ਹੀਦੀ ਸਥਾਨ: ਗੁਰੂ ਅਰਜਨ ਸਾਹਿਬ ਜੀ)

ਗੁਰਦੁਆਰਾ ਡੇਰਾ ਸਾਹਿਬ, ਲਾਹੌਰ (ਸ਼ਹੀਦੀ ਸਥਾਨ: ਗੁਰੂ ਅਰਜਨ ਸਾਹਿਬ ਜੀ)

ਸ਼੍ਰੋਮਣੀ ਕਮੇਟੀ ਦੇ ਸੱਕਤਰ ਹਰਚਰਨ ਸਿੰਘ ਨੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਹੜੇ ਯਾਤਰੂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ, ਅਧਾਰ ਕਾਰਡ ਜਾਂ ਪੈਨ ਕਾਰਡ ਵਿਚੋਂ ਕਿਸੇ ਇਕ ਦੀ ਫੋਟੋ ਕਾਪੀ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 5 ਅਪ੍ਰੈਲ 2017 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC Invites Passports from Sikh Devotees for Pak Gurdwaras Yatra …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,