ਵੀਡੀਓ

ਵੋਟ ਪ੍ਰਬੰਧ ਰਾਹੀਂ ‘ਚ ਆਉਣ ਤੋਂ ਬਾਅਦ ਵੀ ਅਸੀ ਕਾਮਯਾਬ ਕਿਉਂ ਨਾ ਹੋ ਸਕੇ

November 25, 2022 | By

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਵਿਚਾਰ ਚਰਚਾ ਦੌਰਾਨ ਸ. ਜਸਵੀਰ ਸਿੰਘ ਸ਼ੀਰੀ ਨੇ ਕਿਹਾ ਕਿ 1947 ਤੋਂ ਬਾਅਦ ਦੀ ‘ਸਿੱਖ ਨਾਕਾਮੀ’ ਅਸਲ ਵਿੱਚ ‘ਰਾਜਨੀਤਕ ਨਾਕਾਮੀ’ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਦੇ ਟੀਚੇ ਹੋਰ ਹੋ ਸਕਦੇ ਹਨ ਪਰ ਰਾਜਨੀਤੀ ਦੀ ਫੌਰੀ ਲੋੜ ਦੇ ਮੱਦੇਨਜ਼ਰ ਲੋਕਾਂ ਵਿਚ ਉਹ ਮਸਲੇ ਲੈ ਕੇ ਜਾਇਆ ਜਾਵੇ ਜਿਸ ਨਾਲ ਫੌਰੀ ਤੌਰ ਉੱਪਰ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ। ਉਨ੍ਹਾਂ ਮਿਸਾਲ ਵਜੋਂ ਕਿਹਾ ਕਿ ਰਾਜਨੀਤਕ ਖੇਤਰ ਦੀ ਪਹਿਲਕਦਮੀ ਵਾਸਤੇ ਸਿੱਖਾਂ ਨੂੰ ਵੱਖਰੇ ਧਰਮ ਵਜੋਂ ਮਾਨਤਾ ਦਿਵਾਉਣ ਦੀ ਗੱਲ ਮੁੜ ਖੜ੍ਹੀ ਕੀਤੀ ਜਾ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: