ਸਿੱਖ ਖਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਨੌਜਵਾਨ ਮੇਲਾ ‘ਪਰਗਾਸ 2016’ 3-4 ਨਵੰਬਰ ਨੂੰ

November 1, 2016 | By

ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ 3 ਅਤੇ 4 ਨਵੰਬਰ ਨੂੰ ਦੋ ਰੋਜ਼ਾ ਨੌਜਵਾਨ ਮੇਲਾ ‘ਪਰਗਾਸ-2016’ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਨੇ ਨੌਜਵਾਨ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋ ਰੋਜ਼ਾ ਸੱਭਿਆਚਾਰਕ ਮੇਲਾ ਵਿਸ਼ੇਸ਼ ਤੌਰ ਉਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦੌਰਾਨ ਆਯੋਜਿਤ ਕਰਵਾਏ ਜਾ ਰਹੇ ਮੁਕਾਬਲੇ ਸਿੱਖ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦਕਿ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ. ਸੁਰਜੀਤ ਸਿੰਘ ਰੱਖੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

invitation-regarding-pargaas-2016

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਾਰਵਾਏ ਜਾ ਰਹੇ ਦੋ ਰੋਜ਼ਾ ‘ਪਰਗਾਸ 2016’ ਲਈ ਸੱਦਾ ਪੱਤਰ

ਇਸ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਪ੍ਰੋ. ਸਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਨੌਜਵਾਨ ਮੇਲੇ ਦੌਰਾਨ 40 ਤੋਂ ਵੱਧ ਕਾਲਜਾਂ ਅਤੇ 10 ਤੋਂ ਵੱਧ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮੇਲੇ ਦੌਰਾਨ ਆਯੋਜਿਤ ਕੀਤੇ ਜਾ ਰਹੇ ਮੁਕਾਬਲੇ ਆਧੁਨਿਕਤਾ ਅਤੇ ਅਮੀਰ ਵਿਰਸੇ ਦਾ ਸੁਮੇਲ ਪੇਸ਼ ਕਰਨਗੇ। ਇਨ੍ਹਾਂ ਮੁਕਾਬਲਿਆਂ ਵਿਚ ਜਿੱਥੇ ਬੈਸਟ ਆਊਟ ਆਫ਼ ਵੇਸਟ, ਵਰਕਿੰਗ ਅਤੇ ਨਾਨ-ਵਰਕਿੰਗ ਮਾਡਲ, ਐਡ ਮੈਡ ਸ਼ੋਅ ਆਦਿ ਮੁਕਾਬਲੇ ਕਰਵਾਏ ਜਾਣਗੇ ਉਥੇ ਨਾਲ ਹੀ ਸੱਭਿਆਚਾਰਕ ਵਿਰਸੇ ਨਾਲ ਸਬੰਧਿਤ ਕਈ ਮੁਕਾਬਲੇ ਜਿਵੇਂ ਕਵੀਸ਼ਰੀ, ਕਵਿਤਾ ਉਚਾਰਨ, ਵਾਰ ਗਾਇਣ, ਲੋਕ ਗੀਤ ਆਦਿ ਮੁਕਾਬਲੇ ਵੀ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੋ ਰੋਜ਼ਾ ਨੌਜਵਾਨ ਮੇਲੇ ਦੌਰਾਨ ਲਗਭਗ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,